ਗੁਰਦੁਆਰਾ ਰਕਾਬ ਗੰਜ ਸਾਹਿਬ

ਗੁਰੂਦੁਆਰਾ ਰਕਾਬ ਗੰਜ ਸਾਹਿਬ, ਦਿੱਲੀ

ਗੁਰੂਦੁਆਰਾ ਰਕਾਬ ਗੰਜ ਸਾਹਿਬ ਇੱਕ ਇਤਿਹਾਸਕ ਗੁਰੂਦੁਆਰਾ ਹੈ, ਜੋ ਸੰਸਦ ਭਵਨ ਦੇ ਨੇੜੇ ਦਿੱਲੀ ਵਿੱਚ ਸਥਿਤ ਹੈ। ਇਹ ਗੁਰੂਦੁਆਰਾ 1783 ਵਿੱਚ ਸਿੱਖ ਸੈਨਾ ਦੇ ਮੁੱਖੀ ਬਘੇਲ ਸਿੰਘ ਦੁਆਰਾ ਦਿੱਲੀ ਉੱਪਰ ਕਬਜ਼ਾ ਕਰਨ ਤੋਂ ਬਾਅਦ ਬਣਵਾਇਆ। ਔਰੰਗਜ਼ੇਬ ਦੇ ਹੁਕਮ 'ਤੇ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਕਰਕੇ ਸ਼ਹੀਦ ਕਰ ਦਿੱਤਾ। ਇਹ ਗੁਰੂਦੁਆਰਾ ਰਾਏਸੀਨਾ ਹਿੱਲ ਦੇ ਨੇੜੇ ਪੁਰਾਣੇ ਰਾਏਸੀਨਾ ਪਿੰਡ (ਵਰਤਮਾਨ ਪੰਡਿਤ ਪੰਤ ਮਾਰਗ) ਵਿੱਚ 12 ਸਾਲਾਂ ਵਿੱਚ ਬਣਿਆ। 

 ਇਹ ਗੁਰੂਦੁਆਰਾ ਦਿੱਲੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਲਈ ਘਰ ਵਾਂਗ ਹੈ।

ਇਤਿਹਾਸ

[ਸੋਧੋ]

ਗੁਰੂ ਤੇਗ਼ ਬਹਾਦਰ ਜੀ  ਨੂੰ ਔਰੰਗਜ਼ੇਬ ਦੇ ਹੁਕਮ 'ਤੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਕਰਨ ਦਾ ਹੁਕਮ ਦੇਣ ਦੇ ਨਾਲ-ਨਾਲ ਔਰੰਗਜ਼ੇਬ ਦਾ ਇਹ ਵੀ ਹੁਕਮ ਸੀ ਕਿ ਗੁਰੂ ਸਾਹਿਬ ਦੀ ਦੇਹ ਦੇ ਚਾਰ ਟੁਕੜੇ ਕਰ ਕੇ ਸ਼ਹਿਰ ਦੇ ਚਾਰੇ ਪਾਸੇ ਲਟਕਾ ਦਿਤੇ ਜਾਣ ਪਰ ਹਨੇਰਾ ਪੈ ਚੁੱਕਾ ਹੋਣ ਕਰ ਕੇ ਉਸ ਦੇ ਇਸ ਹੁਕਮ 'ਤੇ ਅਮਲ ਨਾ ਹੋ ਸਕਿਆ | ਉਧਰ ਭਾਈ ਜੈਤਾ, ਭਾਈ ਨਾਨੂ ਰਾਮ, ਭਾਈ ਤੁਲਸੀ ਤੇ ਭਾਈ ਊਦਾ ਨੇ ਗੁਰੂ ਸਾਹਿਬ ਦਾ ਸੀਸ ਚੁਕ ਕੇ ਲਿਆਉਣ ਦੀ ਤਰਕੀਬ ਘੜੀ। ਭਾਈ ਜੈਤਾ ਆਪਣੀ ਟੋਕਰੀ ਸਿਰ 'ਤੇ ਚੁਕ ਕੇ ਲੈ ਗਿਆ ਅਤੇ ਰਾਤ ਦੇ ਹਨੇਰੇ ਵਿੱਚ ਗੁਰੂ ਸਾਹਿਬ ਦਾ ਸੀਸ ਚੁਕ ਲਿਆਇਆ। ਦੂਜੇ ਪਾਸੇ (ਭਾਈ ਮਨੀ ਸਿੰਘ ਦੇ ਸਹੁਰਾ) ਭਾਈ ਲੱਖੀ ਰਾਏ ਵਣਜਾਰਾ ਨੇ, ਆਪਣੇ ਪੁੱਤਰਾਂ ਭਾਈ ਨਿਗਾਹੀਆ, ਹੇਮਾ ਤੇ ਹਾੜੀ ਦੀ ਮਦਦ ਨਾਲ, ਗੁਰੂ ਸਾਹਿਬ ਦਾ ਧੜ ਚੁਕ ਲਿਆਂਦਾ ਅਤੇ ਆਪਣੇ ਘਰ ਅੰਦਰ ਹੀ ਧੜ ਦਾ ਸਸਕਾਰ ਕਰ ਦਿਤਾ। ਇਸ ਥਾਂ 'ਤੇ ਗੁਰੂਦੁਆਰਾ ਰਕਾਬ ਗੰਜ ਸਾਹਿਬ ਸਥਾਪਿਤ ਹੈ।

ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ 1984 ਸਿੱਖ ਵਿਰੋਧੀ ਕਤਲੇਆਮ ਵਿਚ ਮਾਰੇ ਗਏ ਸਿਖਾਂ ਦੀ ਯਾਦ ਨੂੰ ਸਮਰਪਿਤ ਇੱਕ ਯਾਦਗਾਰ ਸਥਾਪਿਤ ਕਰਨ ਦਾ ਪ੍ਰੋਗਰਾਮ ਬਣਾ ਰਹੀ ਹੈ। ਦਿੱਲੀ ਉੱਚ ਅਦਾਲਤ ਵਿੱਚ ਇਸ ਸਬੰਧੀ ਵਿਚਾਰ ਚੱਲ ਰਿਹਾ ਹੈ।[1]

ਹਵਾਲੇ

[ਸੋਧੋ]

ਬਾਹਰੀ ਕੜੀਆਂ

[ਸੋਧੋ]

[1]

  1. Guru Gobind Sing Guru