ਨਾਇਬ ਸੂਬੇਦਾਰ ਦੀਪਕ ਪੂਨੀਆ, ਇੱਕ ਭਾਰਤੀ ਫ੍ਰੀਸਟਾਈਲ ਪਹਿਲਵਾਨ ਅਤੇ ਭਾਰਤੀ ਸੈਨਾ ਵਿੱਚ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਹੈ। ਉਸਨੇ ਫ੍ਰੀਸਟਾਈਲ 86 ਕਿਲੋਗ੍ਰਾਮ ਵਰਗ ਵਿੱਚ 2019 ਦੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਅਤੇ 2020 ਦੇ ਸਮਰ ਓਲੰਪਿਕ ਵਿੱਚ ਇੱਕ ਸਥਾਨ ਪ੍ਰਾਪਤ ਕੀਤਾ। [1] ਉਸ ਦਾ ਜਨਮ ਭਾਰਤ ਦੇ ਹਰਿਆਣਾ ਰਾਜ ਦੇ ਝੱਜਰ ਜ਼ਿਲ੍ਹੇ ਵਿੱਚ ਹੋਇਆ ਸੀ। ਉਹ ਆਪਣੇ ਭਾਰ ਵਰਗ ਵਿੱਚ ਮੌਜੂਦਾ ਰਾਸ਼ਟਰਮੰਡਲ ਚੈਂਪੀਅਨ ਹੈ। ਉਸਨੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ 86 ਕਿਲੋਗ੍ਰਾਮ ਫਾਈਨਲ ਮੁਕਾਬਲੇ ਵਿੱਚ ਪਾਕਿਸਤਾਨ ਦੇ ਮੁਹੰਮਦ ਇਨਾਮ ਨੂੰ ਹਰਾ ਕੇ ਸੋਨੇ ਦਾ ਤਮਗਾ ਜਿੱਤਿਆ। [2]