ਭਗਤ ਪੀਪਾ ਜੀ | |
ਪੂਰਾ ਨਾਮ: | ਰਾਜਾ ਪੀਪਾ ਜੀ |
ਪਤਨੀ: | ਰਾਣੀ ਸੀਤਾ |
ਔਲਾਦ: | ਰਾਜਾ ਦਵਾਰਕਾਨਾਥ |
ਜਨਮ: | ਗਾਗਰੋਂ, ਅੱਜ ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿੱਚ |
ਕਿੱਤਾ: | ਗਾਗਰੋਂ ਦਾ ਰਾਜਾ |
ਹੋਰ ਜਾਣਕਾਰੀ: | ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਸਲੋਕ |
ਭਗਤ ਪੀਪਾ ਜੀ ਦਾ ਜਨਮ 1426 ਈਸਵੀ ਵਿੱਚ ਰਾਜਸਥਾਨ ਵਿੱਚ ਕੋਟਾ ਤੋਂ 45 ਮੀਲ ਪੂਰਵ ਦਿਸ਼ਾ ਵਿੱਚ ਗਾਗਰੋਂਗੜ੍ਹ ਰਿਆਸਤ ਵਿੱਚ ਹੋਇਆ ਸੀ। ਉਹ ਭਗਤੀ ਅੰਦੋਲਨ ਦੇ ਪ੍ਰਮੁੱਖ ਸੰਤਾਂ ਵਿੱਚੋਂ ਇੱਕ ਸਨ। ਗੁਰੂ ਗ੍ਰੰਥ ਸਾਹਿਬ ਦੇ ਇਲਾਵਾ ਉਹਨਾਂ ਦੀ ਪ੍ਰਮਾਣੀਕ ਰਚਨਾਵਾਂ ਹੋਰ ਕਿਤੇ ਨਹੀਂ ਮਿਲਦੀਆਂ।
ਪੀਪਾ ਜੀ ਦੇ ਪੜਦਾਦਾ ਜੈਤਪਾਲ ਨੇ ਮੁਸਲਮਾਨਾਂ ਤੋਂ ਮਾਲਵਾ ਦਾ ਇਲਾਕਾ ਖੋਹ ਲਿਆ ਸੀ ਅਤੇ ਉੱਥੋਂ ਦੇ ਹਾਕਿਮ ਬਣ ਗਏ ਸਨ। ਪਿਤਾ ਦੀ ਮੌਤ ਦੇ ਕਾਰਨ ਪੀਪਾ ਜੀ ਛੋਟੀ ਉਮਰ ਵਿੱਚ ਹੀ ਰਾਜਾ ਬਣ ਗਏ ਸਨ। ਸ਼ਾਨੋ ਸ਼ੌਕਤ ਵਿੱਚ ਰਹਿਣ ਦੇ ਬਾਵਜੂਦ ਉਹਨਾਂ ਦਾ ਝੁਕਾਓ ਅਧਿਆਤਮ ਦੇ ਵੱਲ ਸੀ।
ਪੀਪਾ ਜੀ ਦੁਰਗਾ ਭਗਤ ਬਣ ਗਏ ਪਰ ਉਹਨਾਂ ਦੀ ਤ੍ਰਿਪਤੀ ਨਹੀਂ ਹੋਈ। ਇਸ ਦੇ ਬਾਅਦ ਉਹਨਾਂ ਨੇ ਰਾਮਾਨੰਦ ਜੀ ਨੂੰ ਆਪਣਾ ਗੁਰੂ ਮੰਨਲਿਆ। ਫਿਰ ਉਹ ਆਪਣੀ ਪਤਨੀ ਸੀਤਾ ਦੇ ਨਾਲ ਟੋਡਾ ਨਗਰ (ਰਾਜਸਥਾਨ) ਦੇ ਇੱਕ ਮੰਦਰ ਵਿੱਚ ਰਹਿਣ ਲੱਗੇ।
ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦੀ ਰਚਨਾ ਆਪ ਜੀ ਦੇ ਪੋਤਰੇ ਅਨੰਤਦਾਸ ਦੇ ਕੋਲੋਂ ਟੋਡਾ ਨਗਰ ਵਿਖੇ ਹੀ ਪ੍ਰਾਪਤ ਕੀਤੀ। ਇਸ ਗੱਲ ਦਾ ਪ੍ਰਮਾਣ ਅਨੰਤਦਾਸ ਦੁਆਰਾ ਲਿਖੀ 'ਪਰਚਈ' ਦੇ ਪੱਚੀਵੇਂ ਪ੍ਰਸੰਗ ਤੋਂ ਵੀ ਮਿਲਦਾ ਹੈ ਜਿਸ ਵਿੱਚ ਉਸਨੇ ਲਿਖਿਆ ਹੈ ਕਿ ਪੰਚਨਦ(ਪੰਜਾਬ) ਤੋਂ ਇੱਕ ਨੌਜੁਆਨ ਜੋਗੀ ਨੇ ਇਹ ਰਚਨਾ ਉਸ ਪਾਸੋਂ ਲਈ ਸੀ। ਇਸ ਰਚਨਾ ਨੂੰ ਬਾਅਦ ਵਿੱਚ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਵਿੱਚ ਜਗ੍ਹਾ ਦਿੱਤੀ।
ਗੁਰਮੁਖੀ | ਦੇਵਨਾਗਰੀ |
---|---|
ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥1॥ ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥1॥ ਰਹਾਉ ॥ ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥2॥3॥ |
कायउ देवा काइअउ देवल काइअउ जंगम जाती ॥ काइअउ धूप दीप नईबेदा काइअउ पूजउ पाती ॥१॥ काइआ बहु खंड खोजते नव निधि पाई ॥ ना कछु आइबो ना कछु जाइबो राम की दुहाई ॥१॥ रहाउ ॥ जो ब्रहमंडे सोई पिंडे जो खोजै सो पावै ॥ पीपा प्रणवै परम ततु है सतिगुरु होइ लखावै ॥२॥३॥ |
ਪੀਪਾ ਜੀ ਦੀ ਰਚਨਾ ਵਿੱਚ ਅਵਤਾਰਵਾਦ ਦੀ ਥਾਂ ਨਿਰਗੁਣ ਨਿਰਾਕਾਰ ਪਰਮਾਤਮਾ ਦੀ ਉਪਾਸ਼ਨਾ ਅਤੇ ਗੁਰੂ ਦੇ ਮਹੱਤਵ ਉੱਤੇ ਜ਼ੋਰ ਦਿੱਤਾ ਗਿਆ ਹੈ।
ਇਹ ਸਿੱਖੀ-ਸੰਬੰਧਿਤ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |