ਭਾਰਤ ਵਿੱਚ ਗਰਭਪਾਤ ਕਰਵਾਉਣ ਦੀ ਕਨੂੰਨੀ ਇਜਾਜ਼ਤ ਗਰਭਵਤੀ ਹੋਣ ਤੋਂ ਬਾਅਦ 20 ਹਫ਼ਤਿਆਂ ਦੇ ਅੰਦਰ-ਅੰਦ ਕੁਝ ਵਿਸ਼ੇਸ਼ ਹਾਲਤਾਂ ਵਿੱਚ ਹੀ ਹੈ।
ਭਾਰਤ ਦੇ ਕੁਝ ਹਿੱਸਿਆਂ ਵਿੱਚ ਧੀਆਂ ਨਾਲੋਂ ਮੁੰਡਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ ਅਤੇ ਇਸਨੂੰ ਧਿਆਨ ਵਿੱਚ ਰੱਖਦਿਆਂ ਲਿੰਗ-ਆਧਾਰਿਤ ਗਰਭਪਾਤ ਕਰਵਾਇਆ ਜਾਂਦਾ ਹੈ। ਇਸ ਦੇ ਸਿੱਟੇ ਵਜੋਂ ਭਾਰਤ ਵਿੱਚ ਗ਼ੈਰ-ਕੁਦਰਤੀ ਲਿੰਗ-ਅਨੁਪਾਤ ਦੀ ਸਥਿਤੀ ਬਣ ਗਈ ਹੈ।
ਨਵੀਆਂ ਤਕਨੀਕਾਂ ਦੇ ਆਉਣ ਨਾਲ ਗਰਭਵਤੀ ਹੋਣ ਤੋਂ ਚਾਰ ਮਹੀਨੇ ਬਾਅਦ ਗਰਭ ਵਿੱਚ ਪਲ ਰਹੇ ਬੱਚੇ ਦਾ ਲਿੰਗ ਪਤਾ ਕੀਤਾ ਜਾ ਸਕਦਾ ਹੈ। ਭਾਰਤ ਦੇ ਕਈ ਹਿੱਸਿਆਂ ਵਿੱਚ ਮੁੰਡਿਆਂ ਨੂੰ ਵਧੇਰੇ ਤਰਜੀਹ ਦਿੱਤੀ ਜਾਂਦੀ ਹੈ ਅਤੇ ਨਾਰੀ ਬੱਚੇ ਨੂੰ ਪੇਟ ਵਿੱਚ ਹੀ ਮਾਰ ਦਿੱਤਾ ਜਾਂਦਾ ਹੈ।[1]