ਮਾਤਾ ਸੁੰਦਰੀ | |
---|---|
ਜੀਵਨ ਸਾਥੀ | ਗੁਰੂ ਗੋਬਿੰਦ ਸਿੰਘ |
ਬੱਚੇ | ਸਾਹਿਬਜਾਦਾ ਅਜੀਤ ਸਿੰਘ ਜੀ |
Parent | ਲਾਹੋਰ ਦੇ ਰਾਮ ਸ਼ਰਨ |
ਮਾਤਾ ਸੁੰਦਰੀ (ਗੁਰਮੁਖੀ ਅੱਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅੱਖਰਾਂ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ।[1] ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ।[2] ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।
ਹਵਾਲੇ ਵਿੱਚ ਗ਼ਲਤੀ:<ref>
tag defined in <references>
has no name attribute.